ਪਟਿਆਲਾ: ਸ੍ਰੀ ਹਿੰਦੂ ਤਖ਼ਤ ਮੁਖੀ ਬ੍ਰਹਮਾਂ ਨੰਦ ਗਿਰੀ ਨੇ ਕਾਲੀ ਮਾਤਾ ਮੰਦਰ ਪਟਿਆਲਾ ਵਿੱਚ ਹਿੰਦੂ ਭਾਈਚਾਰੇ ਦੇ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਪੰਜਾਬ ਅਤੇ ਹੋਰ ਥਾਈਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਹਿੰਦੂ ਭਾਈਚਾਰੇ ਦੀ ਸੁਰੱਖਿਆ ਪ੍ਰਤੀ ਚਿੰਤਾ ਪ੍ਰਗਟ ਕੀਤੀ। ਇਸ ਤਹਿਤ ਅਗਲੇ ਦਿਨਾਂ ’ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਦਾ ਫੈਸਲਾ ਲਿਆ ਗਿਆ। ਸ੍ਰੀ ਪ੍ਰਵੀਨ ਨੇ ਦੱਸਿਆ ਕਿ ਇਸ ਮੀਟਿੰਗ ’ਚ ਮਲੋਟ ਤੋਂ ਪ੍ਰਵੀਨ ਮੈਦਾਨ, ਅਬੋਹਰ ਤੋਂ ਕੁਲਦੀਪ ਸੋਨੀ ਤੇ ਬਜਰੰਗ ਦਲ ਹਿੰਦੁਸਤਾਨ ਦੇ ਆਗੂਆਂ ਨੇ ਮੰਗ ਕੀਤੀ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਹਿੰਦੂ ਭਾਈਚਾਰੇ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। -ਖੇਤਰੀ ਪ੍ਰਤੀਨਿਧ