ਖੇਤਰੀ ਪ੍ਰਤੀਨਿਧ
ਪਟਿਆਲਾ, 8 ਜਨਵਰੀ
ਰਾਸ਼ਟਰੀ ਪਲਸ ਪੋਲੀਓ ਮੁਹਿੰਮ ਅਤੇ ਕੋਵਿਡ ਵੈਕਸੀਨੇਸ਼ਨ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓਜ਼) ਦੀ ਮੀਟਿੰਗ ਕੀਤੀ ਗਈ।ਜਿਨ੍ਹਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 17 ਤੋਂ 19 ਜਨਵਰੀ ਤੱਕ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲਿਓ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਆਖਿਆ। ਜਿਸ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਇਹ ਦਵਾਈ ਪਿਲਾਈ ਜਾਵੇ।ਉਹਨਾਂ ਹੋਰ ਕਿਹਾ ਕਿ ਉਹ ਕੋਵਿਡ ਵੈਕਸੀਨੇਸ਼ਨ ਲਈ ਤਰ ਬਰ ਤਿਆਰ ਰਹਿਣ । ਪ੍ਰੋਟੋਕਾਲ ਅਨੁਸਾਰ ਵੈਕਸੀਨ ਲਗਾਉਣ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ, ਤਾਂ ਜੋ ਵੈਕਸੀਨ ਆਉਣ ’ਤੇ ਗਾਈਡਲਾਈਨ ਅਨੁਸਾਰ ਲਾਭਪਾਤਰੀਆਂ ਨੂੰ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ।ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ,ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ, ਜ਼ਿਲ੍ਹਾ ਟੀਕਾ ਕਰਨ ਅਫਸਰ ਡਾ. ਵੀਨੂੰ ਗੋਇਲ, ਜ਼ਿਲ੍ਹਾ ਸਿਹਤ ਅਫਸਰ ਡਾ. ਸ਼ੈਲੀ ਜੇਤਲੀ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਜੀਲਾ ਖਾਨ ਸ਼ਾਮਲ ਹੋਏ।