ਪੱਤਰ ਪ੍ਰੇਰਕ
ਦੇਵੀਗੜ੍ਹ, 2 ਨਵੰਬਰ
ਉਪ-ਮੰਡਲ ਮੈਜਿਸਟਰੇਟ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਕਲੱਸਟਰ ਤੇ ਨੋਡਲ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਅੰਦਰ ਜੇਕਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਪਿੰਡ ਵਿੱਚ ਤਾਇਨਾਤ ਅਫ਼ਸਰ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਤਾਂ ਜੋ ਇਸ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਤਾਇਨਾਤ ਅਧਿਕਾਰੀ ਸੱਥਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ।