ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 19 ਜੂਨ
ਹਲਕਾ ਰਾਜਪੁਰਾ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਹਲਕੇ ਦੇ ਪਿੰਡਾਂ ਬਾਰੇ ਵਿਚਾਰ ਚਰਚਾ ਕੀਤੀ। ਵਿਧਾਇਕਾ ਮਿੱਤਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜਪੁਰਾ ਦੇ ਪੇਂਡੂ ਖੇਤਰ ਦੇ ਵਿਕਾਸ ਕਾਰਜਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ, ਪਾਰਕਾਂ, ਓਪਨ ਜਿਮ, ਡਿਸਪੈਂਸਰੀਆਂ, ਬੱਸ ਅੱਡੇ, ਸੜਕਾਂ, ਇੰਟਰਲੌਕਿੰਗ ਟਾਈਲਾਂ ਅਤੇ ਸਕੂਲਾਂ ਵਿਚ ਗਰਾਊਂਡਾਂ ਦੇ ਨਿਰਮਾਣ ਆਦਿ ਅਜਿਹੇ ਕਾਰਜ ਨੂੰ ਜਲਦੀ ਤੋਂ ਜਲਦੀ ਕਰਵਾਇਆ ਜਾਵੇ। ਇਸ ਤੋ ਇਲਾਵਾ ਹੋਰ ਵੀ ਦਿਹਾਤੀ ਖੇਤਰਾਂ ਦੇ ਵਿਕਾਸ ਕਾਰਜਾਂ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਲਵਿਸ਼ ਮਿੱਤਲ ਵੀ ਮੌਜੂਦ ਸਨ।