ਪਟਿਆਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਅਗਵਾਈ ‘ਚ ਬਾਰਾਂਦਰੀ ਬਾਗ ਵਿਖੇ ਪ੍ਰਭਾਤ ਫੇਰੀ ਕੱਢਕੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਿੰਦਰ ਕੌਰ, ਪੈਨਲ ਐਡਵੋਕੇਟ, ਪੈਰਾ ਲੀਗਲ ਵਾਲੰਟੀਅਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦਾ ਸਟਾਫ਼ ਮੌਜੂਦ ਸਨ। ਪ੍ਰਭਾਤ ਫੇਰੀ ਦੌਰਾਨ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ (ਪੀਯੂਐਸ), ਟੋਲ ਫਰੀ ਨੰਬਰ 1968, ਵਿਚੋਲਗੀ ਦੇ ਫਾਇਦੇ, ਲੋਕ ਅਦਾਲਤ ਦੇ ਲਾਭ ਅਤੇ 11 ਦਸੰਬਰ 2021 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮਾਗਮ ਵਿੱਚ ਮਹਿੰਦਰਾ ਕਾਲਜ, ਪਟਿਆਲਾ ਦੇ ਲਾਅ ਦੇ ਵਿਦਿਆਰਥੀਆਂ ਨੇ ਵੀ ਬੈਨਰ, ਸਲੋਗਨ ਆਦਿ ਲੈ ਕੇ ਸ਼ਮੂਲੀਅਤ ਕੀਤੀ ਅਤੇ ਲੋਕਾਂ ਵਿੱਚ ਪੈਂਫਲੇਟ ਵੀ ਵੰਡੇ ਗਏ।-ਖੇਤਰੀ ਪ੍ਰਤੀਨਿਧ