ਪਟਿਆਲਾ: ਪੰਚਮੀ ਮੌਕੇ ਇੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਊਢੀ ’ਚ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸੰਗਤਾਂ ਨੂੰ ਮਾਸਕ ਵੰਡੇ ਅਤੇ ਸੈਨੇਟਾਈਜੇਸ਼ਨ ਕਰਵਾ ਕੇ ਸੰਗਤਾਂ ਨੂੰ ਗੁਰੂ ਘਰ ਵਿੱਚ ਮੱਥਾ ਟਿਕਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨਾਭਾ ਦਾ ਕਹਿਣਾ ਸੀ ਕਿ ਕਵਾੜ੍ਹ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗ੍ਰੰਥੀ ਸਿੰਘ ਭਾਈ ਅਜਮੇਰ ਸਿੰਘ ਨੇ ਆਸਾ ਦੀ ਵਾਰ ਉਪਰੰਤ ਮੁੱਖ ਵਾਕ ਲਿਆ। -ਖੇਤਰੀ ਪ੍ਰਤੀਨਿਧ