ਖੇਤਰੀ ਪ੍ਰਤੀਨਿਧ
ਪਟਿਆਲਾ, 3 ਨਵੰਬਰ
ਜ਼ਿਲ੍ਹਾ ਪਟਿਆਲਾ ਵਿੱਚ 1 ਤੋਂ 3 ਨਵੰਬਰ ਤੱਕ ਚਲਾਏ ਗਏ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਦੀ ਜ਼ਿਲ੍ਹੇ ਵਿੱਚ ਮੁਹਿੰਮ ਦੇ ਤੀਜੇ ਅਤੇ ਅਖੀਰਲੇ ਦਿਨ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 5 ਸਾਲ ਤੱਕ ਦੇ 25,795 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜ਼ਿਲ੍ਹਾ ਪਟਿਆਲਾ ਦਾ ਕੁੱਲ ਟੀਚਾ 24887 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਦਾ ਮਿੱਥਿਆ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪਹਿਲੀ ਨਵੰਬਰ ਨੂੰ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਰਾਜਪੁਰਾ ਕਲੋਨੀ ਤੋਂ ਕੀਤੀ ਗਈ ਸੀ।
ਸਿਵਲ ਸਰਜਨ ਨੇ ਪੋਲੀਓ ਰੋਕੂ ਦਵਾਈ ਪਿਲਾਉਣ ਵਿੱਚ ਸਿਹਤ ਸਟਾਫ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਸਮਾਜ ਸੇਵੀ ਸੰਸਥਾਵਾਂ ਅਤੇ ਪੰਚਾਇਤਾਂ ਆਦਿ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।