ਰਵੇਲ ਸਿੰਘ ਭਿੰਡਰ
ਪਟਿਆਲਾ, 6 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਿਛਲੇ ਮਹੀਨੇ ਪਹਿਲਾਂ ਸੈਲਫ ਫਾਇਨਾਂਸ ਕੋਰਸਾਂ ਦੇ ਵਿਦਿਆਰਥੀਆਂ ਤੋਂ ਫ਼ੀਸਾਂ ਭਰਵਾਈਆਂ ਗਈਆਂ ਹੋਣ ਬਾਕੀ ਰਹਿੰਦੇ ਵਿਭਾਗਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਫੀਸਾਂ ਭਰਵਾਉਣ ਦਾ ਨੋਟਿਸ ਜਾਰੀ ਕੀਤਾ ਗਿਆ ਹੈ।
ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਨੇ ਕਿਹਾ ਕਿ ਅਜੋਕੇ ਕਰੋਨਾਵਾਇਰਸ ਦੀ ਮਹਾਮਾਰੀ ਦੇ ਦੌਰ ਦੀ ਵਜ੍ਹਾ ਕਰ ਕੇ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਖੁੱਸਿਆ ਹੈ ਤੇ ਆਰਥਿਕ ਸੰਕਟ ਦੀ ਹਾਲਤ ਬਣੀ ਹੋਈ ਹੈ। ਲੋਕਾਂ ਕੋਲ ਰੋਟੀ ਦੇ ਜੁਗਾੜ ਜੋਗੇ ਪੈਸੇ ਨਹੀਂ ਹਨ, ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਨੂੰ ਫੀਸ ਭਰਵਾਉਣ ਦਾ ਪ੍ਰਮਾਣ ਜਾਰੀ ਕੀਤਾ ਗਿਆ ਹੈ ਜੋ ਕਿ ਸਰਾਸਰ ਧੱਕਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਸ ਧੱਕੇ ਦਾ ਸਖ਼ਤ ਵਿਰੋਧ ਕਰਦੇ ਹਾਂ ਅਤੇ ਬਕਾਇਦਾ ਪੀਆਰਐੱਸਯੂ ਵੱਲੋਂ ਮੰਗ ਕਰਦੇ ਹਨ ਕਿ ਯੂਨੀਵਰਸਿਟੀ ਵੱਲੋਂ ਫੀਸ ਭਰਵਾਉਣ ਦੇ ਇਸ ਨੋਟਿਸ ਨੂੰ ਤੁਰੰਤ ਵਾਪਸ ਲਿਆ ਜਾਵੇ, ਨਹੀਂ ਤਾਂ ਵਿਦਿਆਰਥੀਆਂ ਨੂੰ ਲਾਮਬੰਦ ਕਰਦਿਆਂ ਹੋਇਆਂ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।