ਖੇਤਰੀ ਪ੍ਰਤੀਨਿਧ
ਪਟਿਆਲਾ, 23 ਜੁਲਾਈ
ਇੱਥੋਂ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏਡੀਸੀ (ਜ) ਜਗਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਕੰਮ ਕਰ ਰਹੇ ਸਾਰੇ ਇਮੀਗ੍ਰੇਸ਼ਨ ਕੰਸਲਟੈਂਸੀ, ਟਰੈਵਲ ਏਜੰਟਾਂ ਨੂੰ ਪੰਜ ਸਾਲਾਂ ਦੌਰਾਨ ਲਗਵਾਏ ਗਏ ਵੀਜ਼ਿਆਂ ਦਾ ਰਿਕਾਰਡ ਜਮ੍ਹਾਂ ਕਰਵਾਉਣ ਅਤੇ ਆਪਣੀ ਮਹੀਨਾਵਾਰ ਰਿਪੋਰਟ ਲਾਜ਼ਮੀ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਲੋਕ ਕੇਵਲ ਮਾਨਤਾ ਪ੍ਰਾਪਤ ਤੇ ਲਾਇਸੈਂਸਸ਼ੁਦਾ ਟਰੈਵਲ ਏਜੰਟਾਂ ਅਤੇ ਆਇਲਸ ਸੈਂਟਰਾਂ ਤੋਂ ਹੀ ਆਪਣੇ ਕੰਮ-ਕਾਰ ਕਰਵਾਉਣ। ਏ.ਡੀ.ਐਮ. ਨੇ ਕਿਹਾ ਕਿ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਕੰਮ ਕਰਦੇ ਇਮੀਗ੍ਰੇਸ਼ਨ ਕੰਸਲਟੈਂਸੀ, ਟ੍ਰੈਵਲ ਏਜੰਟਾਂ ਆਦਿ ਨੂੰ ਕਾਨੂੰਨੀ ਤਰੀਕੇ ਨਾਲ ਕੰਮ ਕਰਨ ਲਈ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ, ਜੋ ਪੰਜ ਸਾਲ ਲਈ ਵੈਲਿਡ ਹੁੰਦਾ ਹੈ।