ਪੱਤਰ ਪ੍ਰੇਰਕ
ਪਟਿਆਲਾ, 24 ਜੁਲਾਈ
ਪੰਜਾਬੀ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤੇ ਪ੍ਰੋ. ਪਰਮਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਯੂਨੀਵਰਸਿਟੀ ਦੇ ਪ੍ਰੋ. ਹਰਬੰਸ ਸਿੰਘ ਸਿੱਖ ਧਰਮ ਵਿਸ਼ਵ-ਕੋਸ਼ ਵਿਭਾਗ ਵਿੱਚ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਡਾ. ਪਰਮਵੀਰ ਸਿੰਘ ਦੇ ਅਹੁਦਾ ਸੰਭਾਲਣ ਸਮੇਂ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਪ੍ਰੋ. ਏਕੇ ਤਿਵਾੜੀ ਸਮੇਤ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਹਾਜ਼ਰ ਰਹੇ। ਪ੍ਰੋ. ਏਕੇ ਤਿਵਾੜੀ ਨੇ ਕਿਹਾ ਕਿ ਪ੍ਰੋ. ਪਰਮਵੀਰ ਸਿੰਘ ਦੀ ਅਗਵਾਈ ’ਚ ਸੂਫ਼ੀ ਸੈਂਟਰ ਦੀਆਂ ਸਰਗਰਮੀਆਂ ਵਿੱਚ ਵਾਧਾ ਹੋਵੇਗਾ।