ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਮਈ
ਅੱਜ ਪਟਿਆਲਾ ਦੇ ਨਹਿਰੂ ਪਾਰਕ ਵਿੱਚ ਕਿਸਾਨ ਯੂਨੀਅਨਾਂ ਦੀ ਸਾਂਝੀ ਮੀਟਿੰਗ ਰਾਮਿੰਦਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਣਕ ਦਾ ਝਾੜ ਘੱਟ ਨਿਕਲਣ ਅਤੇ ਕਣਕ ਦੀ ਫ਼ਸਲ ਸੜਨ ਦੇ ਮਾਮਲੇ ’ਤੇ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ 9 ਮਈ ਨੂੰ ਪੰਜਾਬ ਭਰ ਦੇ ਵਿਧਾਇਕਾ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ‘ਤੇ ਪਟਿਆਲਾ ਜ਼ਿਲ੍ਹੇ ਦੇ ਹਲਕਾ ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਰਾਜਪੁਰਾ, ਘਨੌਰ, ਸਨੌਰ, ਸਮਾਣਾ, ਸ਼ੁਤਰਾਣਾ ਅਤੇ ਨਾਭਾ ਦੇ ਵਿਧਾਇਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਮੰਗ ਪੱਤਰ ਦੇਣ ਲਈ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀਆਂ ਜ਼ਿੰਮੇਵਾਰੀਆਂ ਲਾਈਆਂ ਗਈਆਂ। ਇਸ ਮੌਕੇ ਰਾਮ ਸਿੰਘ ਮਟੋਰੜਾ, ਰਣਜੀਤ ਸਿੰਘ ਆਕੜ, ਹਰੀ ਸਿੰਘ, ਦਵਿੰਦਰ ਸਿੰਘ ਪੂਨੀਆ, ਮਨਜਿੰਦਰ ਸਿੰਘ ਬੁੱਟਰ, ਹਰੀ ਸਿੰਘ ਦੌਣ, ਹਰਵਿੰਦਰ ਗਿੱਲ, ਰਾਜ ਕਿਸ਼ਨ ਨੁਰਖੇੜੀਆਂ, ਹਰਬੰਸ ਸਿੰਘ ਪਰਮਾਰ, ਨਿਰਮਲ ਸਿੰਘ ਆਕੜ ਤੇ ਟਹਿਲ ਸਿੰਘ ਕੱਕੇਪੁਰ ਹਾਜ਼ਰ ਸਨ।