ਰਵੇਲ ਸਿੰਘ ਭਿੰਡਰ
ਪਟਿਆਲਾ, 24 ਅਗਸਤ
ਜ਼ਿਲ੍ਹਾ ਪਟਿਆਲਾ ਬਾਸਕਟਬਾਲ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਾਸਕਟਬਾਲ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ (ਅੰਡਰ-14 ਤੇ ਅੰਡਰ-17) 25 ਤੋਂ 26 ਅਗਸਤ ਤੱਕ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਿੰਦਰਜੀਤ ਸਿੰਘ ਬੱਗੜ ਨੇ ਬਿਆਨ ਵਿੱਚ ਕਿਹਾ ਕਿ ਹਿੱਸਾ ਲੈਣ ਵਾਲੀਆਂ ਟੀਮਾ ਤੈਅ ਤਰੀਕਾਂ ’ਤੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਸਵੇਰੇ 9.30 ਵਜੇ ਰਿਪੋਰਟ ਕਰਨ।