ਪੱਤਰ ਪ੍ਰੇਰਕ
ਪਟਿਆਲਾ, 3 ਨਵੰਬਰ
ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਾਫਟਬਾਲ ਦੇ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਸਾਫ਼ਟਬਾਲ ਅੰਡਰ-17 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿੱਚ ਕਰਵਾਏ ਗਏ। ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਫਾਈਨਲ ਮੈਚ ਪਟਿਆਲਾ ਜ਼ੋਨ-3 ਤੇ ਪਾਤੜਾਂ ਜ਼ੋਨ ਵਿਚਕਾਰ ਖੇਡਿਆ ਗਿਆ। ਜਿਸ ਵਿੱਚ ਪਟਿਆਲਾ ਜ਼ੋਨ-3 ਨੇ ਸੋਨੇ ਦਾ ਤਗ਼ਮਾ, ਪਾਤੜਾਂ ਜ਼ੋਨ ਨੇ ਚਾਂਦੀ ਦਾ ਤਗ਼ਮਾ ਅਤੇ ਘਨੌਰ ਜ਼ੋਨ ਨੇ ਕਾਂਸੀ ਦਾ ਤਗ਼ਮਾ ਜਿੱਤਿਆ।
ਲੜਕੀਆਂ ਦਾ ਫਾਈਨਲ ਮੈਚ ਭੁਨਰਹੇੜੀ ਜ਼ੋਨ ਅਤੇ ਪਟਿਆਲਾ ਜ਼ੋਨ-3 ਦੇ ਵਿਚਕਾਰ ਖੇਡਿਆ ਗਿਆ। ਇਸ ਵਿੱਚ ਭੁਨਰਹੇੜੀ ਜ਼ੋਨ ਨੇ ਸੋਨ ਤਗ਼ਮਾ ਜਿੱਤਿਆ। ਪਟਿਆਲਾ 3 ਜ਼ੋਨ ਨੇ ਚਾਂਦੀ ਦਾ ਤਗ਼ਮਾ ਤੇ ਘਨੌਰ ਜ਼ੋਨ ਨੇ ਕਾਂਸੀ ਦਾ ਤਗ਼ਮਾ ਜਿੱਤਿਆ।