ਪੱਤਰ ਪ੍ਰੇਰਕ
ਪਟਿਆਲਾ, 14 ਜੁਲਾਈ
ਪੰਜਾਬ ਦੀਆਂ ਫੋਟੋਗ੍ਰਾਫਰਜ਼ ਐਸੋਸੀਏਸ਼ਨਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਏ ਜਾਣ ਉੱਤੇ ਵਧਾਈ ਦਿੱਤੀ। ਇਸ ਮੌਕੇ ਐਸੋਸੀਏਸ਼ਨਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੋਟੋਗ੍ਰਾਫ਼ਰਾਂ ਵਿੱਚੋਂ ਡਿਪਟੀ ਸਪੀਕਰ ਬਣਾ ਕੇ ਸਾਰੇ ਫ਼ੋਟੋਗ੍ਰਾਫ਼ਰਾਂ ਦਾ ਮਾਣ ਵਧਾਇਆ ਹੈ। ਇਸ ਮੌਕੇ ਫ਼ੋਟੋਗ੍ਰਾਫ਼ਰ ਵੈੱਲਫੇਅਰ ਕਲੱਬ ਪਟਿਆਲਾ ਵੱਲੋਂ 30 ਅਤੇ 31 ਜੁਲਾਈ ਨੂੰ ਪੈਲੇਸ ਫੋਰਟ ਪਟਿਆਲਾ ਰਾਜਪੁਰਾ ਰੋਡ ਪਟਿਆਲਾ ਵਿੱਚ ਲੱਗ ਰਹੀ ਫ਼ੋਟੋਗ੍ਰਾਫੀ ਪ੍ਰਦਰਸ਼ਨੀ ਵਿੱਚ ਡਿਪਟੀ ਸਪੀਕਰ ਵਿਧਾਨ ਸਭਾ (ਪੰਜਾਬ) ਜੈ ਕਿਸ਼ਨ ਸਿੰਘ ਰੋੜੀ ਅਤੇ ਐੱਮ.ਐੱਲ.ਏ. ਪਟਿਆਲਾ ਅਜੀਤ ਪਾਲ ਸਿੰਘ ਕੋਹਲੀ ਨੂੰ ਵਿਸ਼ੇਸ਼ ਮਹਿਮਾਨ ਅਤੇ ਉਦਘਾਟਨ ਲਈ ਸੱਦਾ ਪੱਤਰ ਦਿੱਤਾ। ਡਿਪਟੀ ਸਪੀਕਰ ਨੇ ਵਿਸ਼ਵਾਸ ਦਿਵਾਇਆ ਕਿ ਫ਼ੋਟੋਗ੍ਰਾਫ਼ਰਾਂ ਨੂੰ ਆਉਣ ਵਾਲੀ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ।