ਖੇਤਰੀ ਪ੍ਰਤੀਨਿਧ
ਪਟਿਆਲਾ, 21 ਸਤੰਬਰ
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਦੋ ਹਫਤਿਆਂ ਤੋਂ ਪਰਿਵਾਰਾਂ ਸਮੇਤ ਇਥੇ ਠੀਕਰੀਵਾਲਾ ਚੌਕ ’ਚ ਪੱਕਾ ਮੋਰਚਾ ਲਾ ਕੇ ਬੈਠੇ ਠੇਕਾ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਰੋਸ ਮਾਰਚ ਕੀਤਾ, ਪਰ ਪੁਲੀਸ ਨੇ ਉਨ੍ਹਾਂ ਨੂੰ ਵਾਈਪੀਐਸ ਚੌਕ ’ਚ ਹੀ ਰੋਕ ਲਿਆ। ਇਸ ਕਾਰਨ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਥੇ ਹੀ ਧਰਨਾ ਮਾਰ ਕੇ ਬੈਠ ਗਏ। ਰੋਸ ਮੁਜ਼ਾਹਰੇ ਨੂੰ ਵਰਿੰਦਰ ਮੋਮੀ ਤੇ ਗੁਰਵਿੰਦਰ ਪੰਨੂੰ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ। ਐਸ.ਐਚ.ਓ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਸੀਨੀਅਰ ਕਾਂਗਰਸ ਆਗੂ ਗੁਰਦੇਵ ਸਿੰਘ ਪੂਨੀਆਂ ਨੂੰ ਮੁਲਾਜ਼ਮਾਂ ਤੋਂ ਮੰਗ ਪੱਤਰ ਦਿਵਾਇਆ।