ਪਟਿਆਲਾ: ਸਲੱਮ ਬਸਤੀਆਂ, ਝੁੱਗੀਆਂ-ਝੌਪੜੀਆਂ, ਪਥੇਰਾਂ, ਦਾਣਾ ਮੰਡੀਆਂ, ਸ਼ੈਲਰਾਂ ਤੇ ਉਸਾਰੀ ਅਧੀਨ ਇਮਾਰਤਾਂ ਵਿੱਚ ਰਹਿੰਦੇ ਪਰਿਵਾਰਾਂਂ ਦੇ 5 ਸਾਲ ਤੱਕ ਦੇ 24,169 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਲਈ ਮਾਈਗਰੇਟਰੀ ਪਲਸ ਪੋਲੀਓ ਰਾਊਂਡ 20 ਤੋਂ 22 ਸਤੰਬਰ ਤੱਕ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਗਰੂਕ ਕਰਨ ਲਈ ਰਿਕਸ਼ਿਆਂ ਰਾਹੀਂ ਮੁਨਾਦੀ ਕਰਵਾਈ ਜਾ ਰਹੀ ਹੈ ਜਿਸ ਤਹਿਤ ਅਜਿਹੇ ਕਈ ਰਿਕਸ਼ੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਇੱਥੋਂ ਝੰਡੀ ਵਿਖਾ ਕੇ ਰਵਾਨਾ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਲਈ 185 ਟੀਮਾਂ, 12 ਮੋਬਾਈਲ ਟੀਮਾਂ ਬਣਾਈਆਂ ਗਈਆਂ ਹਨ। -ਖੇਤਰੀ ਪ੍ਰਤੀਨਿਧ