ਪੱਤਰ ਪ੍ਰੇਰਕ
ਦੇਵੀਗੜ੍ਹ, 8 ਮਾਰਚ
ਥਾਣਾ ਜੁਲਕਾਂ ਅਧੀਨ ਪਿੰਡ ਫਰੀਦਪੁਰ ਦੇ ਇੱਕ ਘਰ ’ਚੋਂ ਡੋਡਿਆਂ ਦੇ ਪੌਦੇ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਮੁਖੀ ਜੁਲਕਾਂ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਬੀਰ ਕੌਰ ਆਪਣੀ ਪੁਲੀਸ ਪਾਰਟੀ ਨਾਲ ਪਿੰਡ ਫਰੀਦਪੁਰ ਵਿਖੇ ਹਰਦੀਪ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਥੋਂ ਕਈ ਪੌਦੇ ਪੋਸਤ/ਡੋਡਿਆਂ ਦੇ ਮਿਲੇ ਅਤੇ ਘਰ ਵਿਚੋਂ 100 ਕਿਲੋ ਖਸਖਸ ਵੀ ਬਰਾਮਦ ਹੋਈ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲੀਸ ਨੇ ਹਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਅਜਿਹੀ ਜਾਂਚ ਜਾਰੀ ਰਹੇਗੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।