ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 1 ਫਰਵਰੀ
ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਐਂਪਲਾਈਜ਼ ਫੈੱਡਰੇਸ਼ਨ ‘ਚਾਹਲ’ ਨੇ ਅੱਜ ਇੱਥੇ ਬਿਜਲੀ ਨਿਗਮ ਦੀ ਕੇਂਦਰੀ ਵਰਕਸ਼ਾਪ ਦੇ ਦਫ਼ਤਰ ਸਾਹਮਣੇ ਜਥੇਬੰਦੀ ਦਾ ਝੰਡਾ ਲਹਿਰਾਇਆ। ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਇੱਕਠੇ ਹੋੋ ਕੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਜਥੇਬੰਦੀ ਦੇ ਪਟਿਆਲਾ ਸਰਕਲ ਦੇ ਪ੍ਰਧਾਨ ਜਗਜੀਤ ਸਿੰਘ ਮੱਤੀ ਨੇ ਜਥੇਬੰਦੀ ਦੇ ਨਿਸ਼ਾਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਪੰਜਾਬ ਅਤੇ ਬਿਜਲੀ ਮੁਲਾਜ਼ਮਾਂ ਨੂੰ ਪਿਛਲੇ 25 ਮਹੀਨਿਆਂ ਤੋੋ ਮਹਿੰਗਾਈ ਭੱਤਾ ਨਹੀਂ ਦਿੱਤਾ ਜਾ ਰਿਹਾ। ਤਨਖ਼ਾਹ ਕਮਿਸ਼ਨ ਦੀ ਰਿਪੋੋਰਟ 2016 ਤੋੋਂ ਬਕਾਇਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਵਿੱਚ ਇਸ ਸਮੇਂ 40 ਹਜ਼ਾਰ ਅਸਾਮੀਆਂ ਖਾਲੀ ਪਈਆਂ ਹਨ ਪਰ ਸਰਕਾਰ ਇਨ੍ਹਾਂ ’ਤੇ ਭਰਤੀ ਕਰਨ ਦੀ ਬਜਾਇ ਇਨ੍ਹਾਂ ਅਸਾਮੀਆਂ ਨੂੰ ਖ਼ਤਮ ਕਰ ਰਹੀ। ਆਗੂਆਂ ਦੱਸਿਆ ਕਿ ਨੈਸ਼ਨਲ ਕੋੋਆਰਡੀਨੇਸ਼ਨ ਕਮੇਟੀ ਆਫ ਇੰਜਨੀਅਰ ਤੇ ਐਂਪਲਾਈਜ਼ ਪ੍ਰੋਗਰਾਮ ਤਹਿਤ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ਹੇਠ ਬਿਜਲੀ ਆਰਡੀਨੈਂਸ 2020 ਨੂੰ ਰੱਦ ਕਰਾਉਣ ਲਈ 3 ਫਰਵਰੀ ਨੂੰ ਪੰਜਾਬ ਦੀਆਂ ਡਿਵੀਜ਼ਨਾਂ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ।