ਖੇਤਰੀ ਪ੍ਰਤੀਨਿਧ
ਧੂਰੀ 17 ਸਤੰਬਰ
ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਦੇਸ਼ ਅੰਦਰ ਮਹਿੰਗਾਈ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤੇ ਪਿੰਡ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਮੋਰਚੇ ਦੇ ਆਗੂ – ਫੋਟੋ ਸੋਢੀ