ਖੇਤਰੀ ਪ੍ਰਤੀਨਿਧ
ਪਟਿਆਲਾ, 18 ਨਵੰਬਰ
ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਅੱਜ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵੱਖ-ਵੱਖ ਦੇਸ਼ਾਂ ਦੇ ਸੱਭਿਆਚਾਰਕ ਨਾਚ ਅਤੇ ਹੋਰ ਕਲਾਤਮਕ ਵੰਨਗੀਆਂ ਵੇਖਣ ਨੂੰ ਮਿਲੀਆਂ। ਯੂਨੀਵਰਸਿਟੀ ਵਿੱਚ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤਹਿਤ ਕੰਮ ਕਰਦੀ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨ (ਆਈਸੀਸੀਆਰ) ਵੱਲੋਂ ‘ਹੋਰਾਈਜ਼ਨ ਸੀਰੀਜ਼’ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼ (ਡੀਆਈਐੱਸ) ਨਾਲ ਮਿਲ ਕੇ ਸਾਂਝੇ ਤੌਰ ’ਤੇ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਪੁੱਜੇ ਆਈਸੀਸੀਆਰ ਦੇ ਜ਼ੋਨਲ ਦਫ਼ਤਰ (ਉੱਤਰੀ) ਦੇ ਮੁਖੀ ਰਾਜ ਕੁਮਾਰ ਨੇ ਆਪਣੇ ਭਾਸ਼ਣ ਦੌਰਾਨ ਅਜਿਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।