ਖੇਤਰੀ ਪ੍ਰਤੀਨਿਧ
ਪਟਿਆਲਾ, 19 ਮਈ
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਦੋ ਕੈਦੀ ਆਪਸ ’ਚ ਭਿੜ ਗਏ। ਇਸ ਦੌਰਾਨ ਇਕ ਗੈਂਗਸਟਰ ਸਿਰ ਵਿੱਚ ਸੱਟ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਤਲਵਿੰਦਰ ਸਿੰਘ ਨਾਮ ਦਾ ਇਹ ਗੈਂਗਸਟਰ ਜ਼ਿਲ੍ਹਾ ਲੁਧਿਆਣਾ ਦੇ ਗਿੱਲ ਪੱਤੀ ਨੇੜੇ ਖਾਰਾ ਖੂਹ ਪਿੰਡ ਦਾ ਵਸਨੀਕ ਹੈ ਜਦ ਕਿ ਉਸ ‘ਤੇ ਹਮਲਾ ਕਰਨ ਵਾਲੇ ਹਵਾਲਾਤੀ ਦੀ ਪਛਾਣ ਰਣਧੀਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਪਹਿਲਾਂ ਉਸ ਨੂੰ ਜੇਲ੍ਹ ਵਿਚਲੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਪ੍ਰੰਤੂ ਹਾਲਤ ਠੀਕ ਨਾ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਜਿਸ ਦੀ ਜੇਲ੍ਹ ਦੇ ਐਡੀਸ਼ਨਲ ਸੁਪਰਡੈਂਟ ਮੇਜਰ ਸਿੰਘ ਧਾਲੀਵਾਲ ਨੇ ਪੁਸ਼ਟੀ ਕੀਤੀ ਹੈ।