ਪਟਿਆਲਾ: ਪਟਿਆਲਾ ਵਿਚ ਅਮਨ-ਕਾਨੂੰਨ ਦੀ ਸਥਿਤੀ ਦਰੁਸਤ ਸਬੰਧੀ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨਾਲ ਮੁਲਾਕਾਤ ਕੀਤੀ, ਉਨ੍ਹਾਂ ਐੱਸਐੱਸਪੀ ਨੂੰ ਪਟਿਆਲਾ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵੱਲ ਖ਼ਾਸ ਤਵੱਜੋਂ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਬੀਬੀ ਰੰਧਾਵਾ ਨੇ ਡਾ. ਨਾਨਕ ਸਿੰਘ ਨੂੰ ਪਟਿਆਲਾ ਦਾ ਐੱਸਐੱਸਪੀ ਲੱਗਣ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਜਸਵਿੰਦਰ ਸਿੰਘ ਰੰਧਾਵਾ, ਰਾਕੇਸ਼ ਮੋਦੀ (ਪੀਏ), ਗੁਰਪ੍ਰੀਤ ਸਿੰਘ ਬੈਦਵਾਨ (ਪੀਏ) ਅਤੇ ਪ੍ਰਭਜੋਤ ਸਿੰਘ ਭਿੰਡਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ