ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 23 ਦਸੰਬਰ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਅੱਜ 110ਵੇਂ ਦਿਨ ਵੀ ਜਾਰੀ ਰਿਹਾ। ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਕਮੇਟੀ ਨੇ ਕਿਹਾ ਕਿ ਮਹੀਨੇ ਦੇ 22 ਦਿਨ ਬੀਤਣ ਦੇ ਬਾਵਜੂਦ ਵੀ ਪੈਨਸ਼ਨਰਾਂ ਨੂੰ ਪੈਨਸ਼ਨ ਦੀ ਅਦਾਇਗੀ ਨਹੀਂ ਕੀਤੀ ਗਈ ਨਾ ਹੀ ਮੁਲਾਜਮਾਂ ਦੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ। ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦਾ ਇੱਕ ਵਫ਼ਦ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਉਪ ਕੁਲਪਤੀ ਨੂੰ ਮਿਲਿਆ।