ਪੱਤਰ ਪ੍ਰੇਰਕ
ਪਟਿਆਲਾ, 3 ਜੁਲਾਈ
ਪੰਜਾਬ ਸਰਕਾਰ ਖ਼ਿਲਾਫ਼ ਸਰਕਾਰੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਜ਼ੁਬਾਨੀ ਹੁਕਮ ਜਾਰੀ ਕਰਕੇ ਮੁਲਾਜ਼ਮਾਂ ਦੀਆਂ ਜੂਨ ਮਹੀਨੇ ਦੀਆਂ ਤਨਖ਼ਾਹਾਂ ਰੋਕ ਦਿੱਤੀਆਂ ਹਨ, ਜਿਸ ਦਾ ਮੁਲਾਜ਼ਮ ਵਰਗ ਵਿੱਚ ਰੋਸ ਹੈ। ਇਸ ਤਹਿਤ ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਲਤਾਲਾ, ਹਰਬੰਸ ਲਾਲ ਪਰਜੀਆਂ, ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਪਰਵਿੰਦਰ ਭਾਰਤੀ ਤੇ ਪ੍ਰੈੱਸ ਸਕੱਤਰ ਹਰਪਾਲ ਸਿੰਘ ਤਰਨਤਾਰਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੂਨ ਮਹੀਨੇ ਦੀਆਂ ਤਨਖ਼ਾਹਾਂ ਜਾਰੀ ਕਰਨ ’ਤੇ ਜ਼ੁਬਾਨੀ ਰੋਕ ਲਾ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਪਿਛਲੇ ਮਹੀਨਿਆਂ ਚ ਵੀ ਕਾਫ਼ੀ ਮੁਲਾਜ਼ਮਾਂ ਨੂੰ ਤਨਖ਼ਾਹ 10 ਤੋਂ 12 ਦਿਨ ਬਾਅਦ ਮਿਲਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਖ਼ਰਚਿਆਂ ਦੀ ਪੂਰਤੀ ਲਈ ਕਰੋੜਾਂ ਦੇ ਕਰਜ਼ੇ ਲਏ ਜਾ ਰਹੇ ਹਨ, ਪਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ’ਚ ਆਨਾਕਾਨੀ ਕੀਤੀ ਜਾਂਦੀ ਹੈ ਤੇ ਖ਼ਜ਼ਾਨਾ ਦਫ਼ਤਰਾਂ ਨੂੰ ਮੁਲਾਜ਼ਮਾਂ ਦੇ ਤਨਖ਼ਾਹ ਬਿੱਲ ਰੋਕਣ ਦੇ ਜ਼ੁਬਾਨੀ ਹੁਕਮ ਕੀਤੇ ਹਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਪੰਜਾਬ ਸਰਕਾਰ ਮੁਲਾਜ਼ਮ ਮਸਲਿਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀਏ ਜਾਰੀ ਕਰਨ, ਐੱਸਸੀ/ਬੀਸੀ ਮੁਲਾਜ਼ਮਾਂ, ਵਿਦਿਆਰਥੀਆਂ ਤੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕਰਨ ਕਰਕੇ ਹੀ ਮੁਲਾਜ਼ਮਾਂ, ਮਜ਼ਦੂਰਾਂ ਤੇ ਲੋਕਾਂ ਨੇ ਲੋਕ ਸਭਾ ਚੋਣਾਂ 2024 ਵਿੱਚ ਵਾਅਦਿਆਂ ਤੋਂ ਮੁੱਕਰਨ ਵਾਲੀ ਧੋਖੇਬਾਜ਼ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਲੋਕਾਂ ਪ੍ਰਤੀ ਇਹੀ ਨਜ਼ਰੀਆ ਰਿਹਾ ਤਾਂ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਸਰਕਾਰ ਵਿਰੋਧੀ ਹੋਣਗੇ।
ਐੱਸਸੀ/ਬੀਸੀ ਅਧਿਆਪਕ ਯੂਨੀਅਨ ਦੀ ਮੀਟਿੰਗ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਐੱਸਸੀ/ ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਵਲੋਂ ਜੂਨ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਨ ’ਤੇ ਜ਼ੁਬਾਨੀ ਰੋਕ ਲਾਉਣ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਨੂੰ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਯੂਨੀਅਨ ਦੇ ਆਗੂਆਂ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ , ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਲਤਾਲਾ, ਹਰਬੰਸ ਲਾਲ ਪਰਜਿਆਂ,ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ , ਪਰਵਿੰਦਰ ਭਾਰਤੀ ਤੇ ਪ੍ਰੈਸ ਸਕੱਤਰ ਹਰਪਾਲ ਸਿੰਘ ਤਰਨਤਾਰਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੂਨ ਮਹੀਨੇ ਦੀਆਂ ਤਨਖਾਹਾਂ ਜਾਰੀ ਕਰਨ ਤੇ ਜੁਬਾਨੀ ਰੋਕ ਲਾ ਕੇ ਮੁਲਾਜ਼ਮਾਂ ਨਾਲ਼ ਕੋਝਾ ਮਜ਼ਾਕ ਕੀਤਾ ਹੈ ਜਦੋਂ ਕਿ ਮੁੱਖ ਮੰਤਰੀ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹਰ ਜਗ੍ਹਾ ਹਰ ਸ਼ਹਿਰ ਇਹ ਕਹਿੰਦੇ ਰਹੇ ਹਨ ਕਿ ਕਿਸੇ ਨੂੰ ਵੀ ਆਪਣੇ ਕੰਮਾਂ ਨੂੰ ਕਰਵਾਉਣ, ਰੋਜਗਾਰ ਲੈਣ ਲਈ ਧਰਨੇ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ,ਪਰ ਹੋ ਸੱਭ ਉਲਟ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 3 ਜੁਲਾਈ ਹੋਣ ਤੇ ਵੀ ਤਨਖਾਹਾਂ ਨਹੀਂ ਮਿਲੀਆਂ। ਪਿਛਲੇ ਮਹੀਨਿਆਂ ਚ ਵੀ ਕਾਫ਼ੀ ਮੁਲਾਜ਼ਮਾਂ ਨੂੰ ਤਨਖਾਹ 10 ਤੋਂ 12 ਦਿਨ ਬਾਅਦ ਮਿਲਦੀ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਖਰਚਿਆ ਦੀ ਪੂਰਤੀ ਲਈ ਕਰੋੜਾਂ ਦੇ ਕਰਜ਼ੇ ਲਏ ਜਾ ਰਹੇ ਹਨ,ਪਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਚ ਆਨਾ ਕਾਨੀ ਕੀਤੀ ਜਾਂਦੀ ਹੈ ਤੇ ਖ਼ਜਾਨਾ ਦਫਤਰਾਂ ਨੂੰ ਮੁਲਾਜ਼ਮਾਂ ਦੇ ਤਨਖਾਹ ਬਿਲ ਰੋਕਣ ਦੇ ਜ਼ੁਬਾਨੀ ਹੁਕਮ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਮੁਲਾਜ਼ਮ ਮਸਲਿਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀਏ ਜਾਰੀ ਕਰਨ, ਐੱਸਸੀ ਬੀਸੀ ਮੁਲਾਜ਼ਮਾਂ / ਵਿਦਿਆਰਥੀਆਂ ਤੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕਰਨ ਕਰਕੇ ਹੀ ਮੁਲਾਜ਼ਮ, ਮਜ਼ਦੂਰ ਤੇ ਲੋਕ ‘ਲੋਕ- ਸਭਾ ਚੋਣਾਂ ‘ ਵਿੱਚ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾ ਚੁੱਕੇ ਹਨ। ਇਸ ਮੌਕੇ ਗੁਰਜੈਪਾਲ ਸਿੰਘ, ਅਮਿੰਦਰਪਾਲ ਮੁਕਤਸਰ, ਵੀਰ ਸਿੰਘ ਮੋਗਾ, ਸੁਰਿੰਦਰ ਸਿੰਘ ਮੋਗਾ, ਹਰਜਿੰਦਰ ਸਿੰਘ ਪੁਰਾਣੇਵਾਲਾ, ਹਰਦੀਪ ਤੂਰ, ਬੇਅੰਤ ਭਾਂਬਰੀ, ਸੁਰਿੰਦਰ ਮੋਹਾਲੀ, ਸੁਖਰਾਜ ਮਾਹਿਲ, ਪਰਮਿੰਦਰ ਗੁਰਦਾਸਪੁਰ, ਨਰਿੰਦਰਜੀਤ ਕਪੂਰਥਲਾ, ਜਸਵੀਰ ਬੀਹਲਾ ਹਾਜ਼ਰ ਸਨ। ਜੱਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਤਨਖਾਹਾਂ ਜਾਰੀ ਕਰੇ।