ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 27 ਅਪਰੈਲ
ਗੁਰਦੁਆਰਾ ਸੰਤ ਕੰਬਲੀ ਵਾਲਾ ਵਿੱਚ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਧਾਰਮਿਕ ਸਮਾਗਮ ਦੌਰਾਨ ਸੰਤ ਬਾਬਾ ਅਮਰਜੀਤ ਸਿੰਘ ਸਲਾਹਪੁਰ ਵਾਲੇ, ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।
ਸਮਾਗਮ ਦੌਰਾਨ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਪੁੱਜੀਆਂ ਸ਼ਖ਼ਸੀਅਤਾਂ ’ਚ ਭਾਈ ਗੁਰਮੀਤ ਸਿੰਘ ਬਿੱਟੂ ਸਾਬਕਾ ਸਰਪੰਚ ਸਲੇਮਪੁਰ, ਅਮਰਜੀਤ ਸਿੰਘ ਯੂ.ਐਸਏ ਵਾਲਿਆਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।