ਖੇਤਰੀ ਪ੍ਰਤੀਨਿਧ
ਪਟਿਆਲਾ, 18 ਅਕਤੂਬਰ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਚਰਨਛੋਹ ਅਸਥਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਚੱਲ ਰਹੀ ‘ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ’ ਦੀ ਕਥਾ ਸੰਪੂਰਨਤਾ ਹੋਈ। ਇਸ ਦੌਰਾਨ ਦੌਰਾਨ ਸੰਗਤ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਂਦਿਆਂ ਹੈੱਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਤਿੰਨੋਂ ਘੱਲੂਘਾਰੇ, ਖਾਲਸਾ ਪੰਥ ਦਾ ਇਤਿਹਾਸ ਅਤੇ ਬਾਬਾ ਬੰਦ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਉਨ੍ਹਾਂ ਦੱਸਿਆ ਕਿ ਸੂਰਜ ਪ੍ਰਕਾਸ਼ ਗ੍ਰੰਥ ਵਿਚ ਗੁਰੂ ਸਾਹਿਬਾਨ ਦਾ ਇਤਿਹਾਸ, ਜੀਵਨ ਵਿਚਾਰਧਾਰਾ ਅਤੇ ਉਦੇਸ਼ ਨੂੰ ਜੋੜਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਐਗਜ਼ੈਕਟਿਵ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਿਵੰਦਰ ਸਿੰਘ ਸੱਭਰਵਾਲ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਤੇ ਹੋਰ ਸ਼ਖਸ਼ੀਅਤਾਂ ਵੀ ਮੌਜੂਦ ਸਨ। ਇਸ ਮੌਕੇ ਗਿਆਨੀ ਪ੍ਰਿਤਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ।