ਪੱਤਰ ਪ੍ਰੇਰਕ
ਸਮਾਣਾ, 9 ਫਰਵਰੀ
ਅੱਜ ਮਵੀ ਪੁਲੀਸ ਮੁਖੀ ਸਬ ਇੰਸਪੈਕਟਰ ਸਾਹਿਬ ਸਿੰਘ ਦੀ ਅਗਵਾਈ ’ਚ ਪਿੰਡ ਮਰੋੜੀ ’ਚ ਤਿੰਨ ਵੱਖ ਵੱਖ ਛਾਪਿਆਂ ਦੌਰਾਨ 450 ਲਿਟਰ ਲਾਹਣ, 3 ਬੋਤਲਾਂ ਸ਼ਰਾਬ ਤੇ ਇਕ ਚਾਲੂ ਭਠੀ ਫੜੀ ਗਈ ਹੈ। ਇਨ੍ਹਾਂ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਸੰਗਤ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ ਵਾਸੀ ਪਿੰਡ ਮਰੋੜੀ ਖ਼ਿਲਾਫ਼ ਐਕਸਾਇਜ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ। ਜਦੋਂਕਿ ਸਾਰੇ ਦੋਸ਼ੀ ਫਰਾਰ ਹੋਣ ਵਿੱਚ ਸਫਲ ਰਹੇ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਨਾਜਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਧੰਦਾ ਬੰਦ ਕਰਨ ਦੀ ਚਿਤਾਵਨੀ ਦਿੰਦੀਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।