ਪਟਿਆਲਾ (ਖੇਤਰੀ ਪ੍ਰਤੀਨਿਧ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਸਵੱਛ ਭਾਰਤ ਗ੍ਰਾਮੀਣ, ਜਲ ਜੀਵਨ ਮਿਸ਼ਨ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਮਗਨਰੇਗਾ, ਰਸਤਾ ਖੋਲੋ ਮੁਹਿੰਮ ਅਤੇ ਕੈਚ ਦੀ ਰੈਨ ਸਣੇ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ਼-ਸੁਥਰਾ ਜਲ ਉਪਲਬਧ ਕਰਵਾਉਣ ਸਬੰਧੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਗ੍ਰਾਮੀਣ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਰ ਬਲਾਕ ਦਾ ਜੋ ਟੀਚਾ ਨਿਰਧਾਰਤ ਕੀਤਾ ਗਿਆ ਹੈ ਉਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਐਸਡੀਐਮਜ਼ ਚੱਲ ਰਹੇ ਕੰਮ ਦੀ ਨਿਗਰਾਨੀ ਕਰਨਗੇ।