ਪਾਤੜਾਂ(ਪੱਤਰ ਪ੍ਰੇਰਕ): ਉਪ ਮੰਡਲ ਮੈਜਿਸਟਰੇਟ ਅਸ਼ੋਕ ਕੁਮਾਰ ਨੇ ਪਾਤੜਾਂ ਨੇ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਦਾਅਵਾ ਕੀਤਾ ਕਿ ਮੰਡੀਆਂ ’ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐੱਸਡੀਐੱਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਖ਼ਰੀਦ ਯਕੀਨੀ ਬਣਾਈ ਜਾਵੇ।