ਸੰਦੌੜ: ਕਸਬਾ ਸੰਦੌੜ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬਲਾਕ ਪੱਧਰੀ ਪੈਨਸ਼ਨ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਵਿਚ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਅਤੇ ਉਨ੍ਹਾਂ ਦੀ ਪਤਨੀ ਬੀਬੀ ਫਰਿਆਲ ਰਹਿਮਾਨ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ 25 ਦੇ ਕਰੀਬ ਯੋਗ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਮੌਕੇ ’ਤੇ ਹੀ ਲਗਾਈਆਂ ਗਈਆਂ। ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਦਿੱਲੀ ਦੀ ਤਰ੍ਹਾਂ ਉਨ੍ਹਾਂ ਦੇ ਘਰ-ਘਰ ਜਾ ਕੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਕਰਮਜੀਤ ਸਿੰਘ, ਹਰਜੀਤ ਸਿੰਘ ਕਲਿਆਣ, ਰਣਜੀਤ ਸਿੰਘ ਝਨੇਰ, ਚਰਨਜੀਤ ਸਿੰਘ ਚੀਮਾ, ਜਗਤਾਰ ਸਿੰਘ ਜੱਸਲ, ਚਮਕੌਰ ਸਿੰਘ ਸੰਦੌੜ, ਸਤਪਾਲ ਸਿੰਘ, ਗੁਰਪਾਲ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ