ਪਟਿਆਲਾ: ਪੰਜਾਬੀ ’ਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਵਿਭਾਗ ਦੇ ਮੁਖੀ ਡਾ. ਮੁਹੰਮਦ ਇਦਰੀਸ ਦੀ ਦੇਖ-ਰੇਖ ਹੇਠ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ‘ਇਤਿਹਾਸ ਦੇ ਵਿਦਿਆਰਥੀਆਂ ਲਈ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਰੁਜ਼ਗਾਰ ਲਈ ਮੌਕੇ’ ਵਿਸ਼ੇ ’ਤੇ ਲੈਕਚਰ ਦੇ ਅਲੂਮਨੀ ਮੈਂਬਰ ਅਤੇ ਯੂਨੀਵਰਸਿਟੀ ਦੇ ਸਰੀ ਚੈਪਟਰ ਦੇ ਮੈਂਬਰ ਡਾ. ਬਲਜਿੰਦਰ ਸਿੰਘ ਚੀਮਾ ਵੱਲੋਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸ ਅਜਿਹਾ ਵਿਸ਼ਾ ਹੈ ਜਿਸ ਵਿਚ ਰੁਜ਼ਗਾਰ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਵਜ਼ੀਫਿਆਂ ਸਣੇ ਅਨੇਕਾਂ ਮੌਕੇ ਹਨ ਜਿਹੜੇ ਕਿ ਭਾਰਤ ਤੇ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਨੂੰ ਮੁਹੱਈਆ ਕਰਵਾਏ ਜਾਂਦੇ ਹਨ। ਪ੍ਰਧਾਨਗੀ ਭਾਸ਼ਣ ਦੌਰਾਨ ਵਿਭਾਗ ਦੇ ਸਾਬਕਾ ਮੁਖੀ ਡਾ. ਦਲਬੀਰ ਸਿੰਘ ਢਿਲੋਂ ਵੱਲੋਂ ਇਤਿਹਾਸ ਵਿਸ਼ੇ ਦੇ ਵੱਖ-ਵੱਖ ਅਤੇ ਵਿਸ਼ਿਆਂ ਨਾਲ ਪਰਸਪਰ ਸਬੰਧਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਡਾ. ਮੁਹੰਮਦ ਇਦਰੀਸ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। -ਖੇਤਰੀ ਪ੍ਰਤੀਨਿਧ