ਖੇਤਰੀ ਪ੍ਰਤੀਨਿਧ
ਪਟਿਆਲਾ, 12 ਅਕਤੂਬਰ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੌਣ ਕਲਾਂ ਵਿੱਚ ਕਿਸਾਨਾਂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ 65 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ। ਡਾ. ਗੁਰਨਾਜ਼ ਸਿੰਘ ਗਿੱਲ, ਸਹਿਯੋਗੀ ਪ੍ਰੋਫੈਸਰ (ਪ੍ਰਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ।