ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 20 ਦਸੰਬਰ
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਦੇ ਸਹਿਯੋਗ ਨਾਲ ਸਥਾਨਕ ਤਰਕਸ਼ੀਲ ਭਵਨ ਵਿੱਚ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’, ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਸ਼੍ਰੋਮਣੀ ਲੇਖਕ ਡਾ. ਮਦਨ ਲਾਲ ਹਸੀਜਾ, ਆਲੋਚਕ ਤੇ ਲੇਖਕ ਡਾ. ਨਰਿੰਜਨ ਬੋਹਾ, ਕੇਂਦਰੀ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਦੇ ਪ੍ਰਧਾਨ ਹਰਪ੍ਰੀਤ ਸਿੰਘ ਰਾਣਾ ਅਤੇ ਨਾਟਕਕਾਰ ਸਤਿੰਦਰ ਸਿੰਘ ਨੰਦਾ ਸ਼ਾਮਲ ਹੋਏ। ਇਸ ਮੌਕੇ ਹਰਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਮਾਤਾ ਜੀ ਦੀ ਯਾਦ ਵਿੱਚ ਹਰ ਸਾਲ ਪੰਜਾਬੀ ਦੇ ਸਥਾਪਤ ਮਿੰਨੀ ਕਹਾਣੀ ਲੇਖਕਾਂ ਨੂੰ ਇਹ ਪੁਰਸਕਾਰ ਪ੍ਰਦਾਨ ਕਰਨ ਦਾ ਮਕਸਦ ਆਪਣੇ ਮਾਤਾ ਜੀ ਨੂੰ ਯਾਦ ਕਰਦਿਆਂ ਮਿੰਨੀ ਕਹਾਣੀ ਦੇ ਪ੍ਰਚਾਰ ਪ੍ਰਸਾਰ ਵਿੱਚ ਯੋਗਦਾਨ ਪਾਉਣਾ ਹੈ। ਇਸ ਦੌਰਾਨ ਸਾਲ 2020 ਲਈ 20ਵਾਂ ‘ਮਾਤਾ ਮਾਨ ਕੌਰ ਮਿੰਨੀ ਕਹਾਣੀ ਯਾਦਗਾਰੀ ਪੁਰਸਕਾਰ’ ਸੁਖਮਿੰਦਰ ਸੇਖੋਂ ਨੂੰ ਦਿੱਤਾ ਗਿਆ।