ਖੇਤਰੀ ਪ੍ਰਤੀਨਿਧ
ਪਟਿਆਲਾ, 3 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਬਣੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰ੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਸਨਮਾਨ ਕੀਤਾ। ਸੁਰਜੀਤ ਸਿੰਘ ਗੜ੍ਹੀ ਦਾ ਸਨਮਾਨ ਕਰਨ ਵਾਲਿਆਂ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰ੍ਰਧਾਨ ਅੰਮ੍ਰਿਤਪਾਲ ਸਿੰਘ ਲੰਗ, ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਮਿਤ ਰਾਠੀ, ਯੂਥ ਆਗੂ ਸੁਰਿੰਦਰ ਘੁਮਾਣਾ, ਸਰਪੰਚ ਬਲਵਿੰਦਰ ਨੇਪਰਾਂ, ਕੁਲਵਿੰਦਰ ਸੋਨੂੰ ਸਮੇਤ ਕਈ ਹੋਰਨਾਂ ਦੇ ਨਾਮ ਵੀ ਸ਼ਾਮਲ ਹਨ। ਇਸ ਮੌਕੇ ’ਤੇ ਬੋਲਦਿਆਂ ਸੁਰਜੀਤ ਸਿੰਘ ਗੜ੍ਹੀ ਦਾ ਕਹਿਣਾ ਸੀ ਕਿ ਐਤਕੀਂ ਕੇਂਦਰ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਚੋਣਾ ਦੌਰਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਖੁੱਲ੍ਹ ਕੇ ਦਖਲ ਅੰਦਾਜੀ ਕੀਤੀ ਹੈ।