ਪੱਤਰ ਪ੍ਰੇਰਕ
ਪਟਿਆਲਾ, 28 ਜੂਨ
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿੱਚ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਉਰਦੂ ਆਮੋਜ਼ ਦੀ ਸਿਖਲਾਈ ਫਾਰਮ ਭਰਨ ਦੀ ਆਖਰੀ ਤਰੀਕ 30 ਜੂਨ ਸੀ, ਉਸ ਨੂੰ 10 ਜੁਲਾਈ ਤੱਕ ਵਧਾਇਆ ਜਾਂਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿੱਚ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ।