ਖੇਤਰੀ ਪ੍ਰਤੀਨਿਧ
ਪਟਿਆਲਾ, 18 ਸਤੰਬਰ
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਜ਼ਿਲ੍ਹਾ ਪਟਿਆਲਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਕਮਿਸ਼ਨ ਨੇ ਵੋਟਾਂ ਬਣਵਾਉਣ ਦੀ ਤਰੀਕ ਇੱਕ ਵਾਰ ਫਿਰ 31 ਅਕਤੂਬਰ ਤੱਕ ਵਧਾ ਦਿੱਤੀ ਹੈ। ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸਾਧਾਰੀ ਸਿੱਖ ਫਾਰਮ ਨੰਬਰ 1 ਭਰ ਕੇ ਸਬੰਧਤ ਪਟਵਾਰੀ, ਬੀਐੱਲਓਜ, ਐੱਸਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐੱਸਡੀਐੱਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।