ਖੇਤਰੀ ਪ੍ਰਤੀਨਿਧ
ਪਟਿਆਲਾ, 20 ਅਕਤੂਬਰ
ਪੰਜਾਬ ਰਾਜ ਸਮਾਜ ਭਲਾਈ ਬੋਰਡ ਤੇ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਕਾਂਗਰਸ ਦੀ ਜਨਰਲ ਸਕੱਤਰ ਸ੍ਰੀਮਤੀ ਪ੍ਰਿਯੰਕਾ ਗਾਂਧੀ ਵੱਲੋਂ ਯੂ.ਪੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ 40 ਪ੍ਰਤੀਸ਼ਤ ਟਿਕਟਾਂ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਨੌਜਵਾਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਪ੍ਰਤੀਸ਼ਤ ਕੋਟਾ ਦਿੱਤਾ, ਸਰਕਾਰੀ ਬੱਸਾਂ ਵਿੱਚ ਬੱਸ ਸਫ਼ਰ ਮੁਫ਼ਤ ਕੀਤਾ, ਪੰਚਾਇਤੀ ਤੇ ਸ਼ਹਿਰੀ ਚੋਣਾਂ ਵਿੱਚ 50 ਪ੍ਰਤੀਸ਼ਤ ਕੋਟਾ ਦਿਤਾ ਤੇ ਹੁਣ ਵਿਧਾਨ ਸਭਾ ਤੇ ਲੋਕ ਸਭਾ ਵਿਚ ਔਰਤਾਂ ਨੂੰ 40 ਫੀਸਦੀ ਕੋਟਾ ਦੇਣਾ ਕਾਂਗਰਸ ਦੀ ਵੱਡੀ ਪਹਿਲਕਦਮੀ ਹੈ ਜਿਸ ਕਾਰਨ ਔਰਤਾਂ ਦਾ ਮਨੋਬਲ ਵਧਿਆ ਹੈ।