ਪਟਿਆਲਾ:
ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸੀਨੀਅਰ ਆਗੂ ਜੈ ਇੰਦਰ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੇ 2024-25 ਸੀਜ਼ਨ ਲਈ 14 ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ 14 ਫਸਲਾਂ ਲਈ ਘੱਟੋ ਘੱਟ ਲਾਗਤ ਅਤੇ 50 ਫੀਸਦੀ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 117 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ। -ਪੱਤਰ ਪ੍ਰੇਰਕ