ਖੇਤਰੀ ਪ੍ਰਤੀਨਿਧ
ਪਟਿਆਲਾ, 23 ਅਕਤੂਬਰ
ਦਿ ਕਲਾਸ ਫੌਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਅਤੇ ਪੈਨਸ਼ਨਰ ਕਮੇਟੀਆਂ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਏਜੰਡੇ ਬਾਰੇ ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਸਮੇਤ ਜਨਰਲ ਸਕੱਤਰ ਬਲਜਿੰਦਰ ਸਿੰਘ ਤੇ ਮਾਧੋ ਲਾਲ, ਜ਼ਿਲ੍ਹਾ ਚੇਅਰਮੈਨ ਜਗਮੋਹਨ ਸਿੰਘ ਨੌਲੱਖਾ ਤੇ ਕੰਵਲਜੀਤ ਸਿੰਘ ਚੁੰਨੀ ਆਦਿ ਨੇ ਵੀ ਵਿਚਾਰ ਚਰਚਾ ਕੀਤੀ। ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਅਗਵਾਈ ਹੇਠਾਂ ਜ਼ਿਮਨੀ ਚੋਣਾਂ ਵਾਲੇ ਚਾਰੇ ਹਲਕਿਆਂ ’ਚ ਝੰਡਾ ਮਾਰਚ ਦੇ ਪ੍ਰੋਗਰਾਮ ਉਲੀਕੇ ਗਏ।