ਖੇਤਰੀ ਪ੍ਰਤੀਨਿਧ
ਪਟਿਆਲਾ, 11 ਨਵੰਬਰ
ਮਾਣ-ਭੱਤਾ ਸਾਂਝਾ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਡੀਟੀਐੱਫ ਦੇ ਸੂਬਾਈ ਪ੍ਰਧਾਨ ਵਿਕਰਮਦੇਵ ਦੀ ਅਗਵਾਈ ਹੇਠ ਇਥੇ ਨਹਿਰੂ ਪਾਰਕ ਵਿਖੇ ਇਕੱਤਰਤਾ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ’ਤੇ ਮੁਲਾਜ਼ਮ ਵਿਰੋਧੀ ਵਤੀਰਾ ਅਪਣਾਉਣ ਦਾ ਦੋਸ਼ ਲਾਉਂਦਿਆਂ ਮੰਗਾਂ ਦੀ ਪੂਰਤੀ ’ਤੇ ਜ਼ੋਰ ਦਿੱਤਾ। ਇਸ ਮੌਕੇ ਪੰਜਾਬ ਸਰਾਕਰ ਦਾ ਪੁਤਲਾ ਵੀ ਫੂਕਿਆ। ਇਸ ਦੌਰਾਨ ਨਹਿਰੂ ਪਾਰਕ ਤੋਂ ਲੈ ਕੇ ਪੁਰਾਣੇ ਬੱਸ ਸਟੈਂਡ ਨੇੜੇ ਸਥਿਤ ਬੱਤੀਆਂ ਵਾਲ਼ੇ ਚੌਕ ਤੱਕ ਰੋਸ ਮਾਰਚ ਵੀ ਕੀਤਾ ਤੇ ਇਥੇ ਹੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੁਤਲਾ ਵੀ ਫੂਕਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਪੀ.ਏ ਨੇ ਆ ਕੇ ਮੰਗ ਪੱਤਰ ਹਾਸਲ ਕੀਤਾ। ਜਿਸ ਮਗਰੋਂ ਹੀ ਇਹ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦਿੱਤੀ ਜਾਵੇ।