ਪੱਤਰ ਪ੍ਰੇਰਕ
ਰਾਜਪੁਰਾ, 25 ਅਗਸਤ
ਇੱਥੋਂ ਨੇੜਲੇ ਪਿੰਡ ਸੇਹਰਾ ਵਿਚ ਆਮ ਆਦਮੀ ਪਾਰਟੀ ਦੀ ਮੀਟਿੰਗ ਹਰਜੀਤ ਸਿੰਘ ਸੇਹਰਾ ਅਤੇ ਗੁਰਪ੍ਰੀਤ ਸਿੰਘ ਟਹਿਲਪੁਰਾ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਪਿੰਡ ਸੇਹਰਾ ਵਾਸੀ ਤਿੰਨ ਅਕਾਲੀ, ਕਾਂਗਰਸੀ ਪਰਿਵਾਰ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿਅਕਤੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਨਮਾਨ ਕਰਦਿਆਂ ‘ਆਪ’ ਆਗੂ ਬਲਵਿੰਦਰ ਸਿੰਘ ਪੱਪੂ ਝਾੜਵਾਂ ਨੇ ਆਖਿਆ ਕਿ ਕਾਂਗਰਸ ਅਤੇ ਅਕਾਲੀ ਭਾਜਪਾ ਗੱਠਜੋੜ ਦੀਆਂ ਲੋਕ-ਮਾਰੂ ਨੀਤੀਆਂ ਤੋਂ ਅੱਕੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ੍ਰੀ ਝਾੜਵਾਂ ਨੇ ਹੋਰਨਾਂ ਲੋਕਾਂ ਨੂੰ ਵੀ ਸੱਦਾ ਦਿੱਤਾ ਕਿ ਪੰਜਾਬ ਵਿੱਚ ਮਾਫੀਆ ਰਾਜ ਦੇ ਖ਼ਾਤਮੇ ਲਈ ‘ਆਪ’ ਦੇ ਝੰਡੇ ਹੇਠ ਲਾਮਬੰਦ ਹੋ ਜਾਣ ਤਾਂ ਜੋ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ-ਪੱਖੀ ਨੀਤੀਆਂ ਦੀ ਅਲੰਬਰਦਾਰ ‘ਆਪ’ ਦੀ ਸਰਕਾਰ ਬਣਾਈ ਜਾ ਸਕੇ।
ਇਸ ਮੌਕੇ ਗੁਰਵਿੰਦਰ ਸਿੰਘ, ਹੇਮ ਰਾਜ, ਰਾਜ ਕੁਮਾਰ, ਹਰਦੀਪ ਸਿੰਘ, ਜਸਵਿੰਦਰ ਸਿੰਘ ਅਤੇ ਭਗਵੰਤ ਸਿੰਘ ਸਣੇ ਹੋਰ ਮੌਜੂਦ ਸਨ।