ਪੱਤਰ ਪ੍ਰੇਰਕ
ਪਾਤੜਾਂ, 6 ਜੁਲਾਈ
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਬਹੁਤ ਸਾਰੇ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਲੋਕਾਂ ਲਈ ਹੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਦੇ ਨਵੇਂ ਮੰਤਰੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਿੰਡ ਜੋੜਾਮਾਜਰਾ ਦੇ ਜੰਮਪਲ ਹਨ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਦੇ ਹਸਪਤਾਲਾਂ ਤੇ ਸਿਹਤ ਕੇਂਦਰਾਂ ਦਾ ਸੁਧਾਰ ਜ਼ਰੂਰ ਹੋਵੇਗਾ। ਇਸ ਮੌਕੇ ਰਣਜੀਤ ਸਿੰਘ ਵਿਰਕ, ਸੰਦੀਪ ਸਾਂਵਰਾ, ਲਾਡੀ ਜੋੜਾਮਾਜਰਾ, ਸੁਰਜੀਤ ਸਿੰਘ ਫੌਜੀ, ਬੂਟਾ ਸ਼ੁਤਰਾਣਾ, ਚਮਕੌਰ ਸਿੰਘ ਨਾੜੂ, ਹਰਪਾਲ ਸਿੰਘ ਆਦਿ ਹਾਜ਼ਰ ਸਨ।