ਪੱਤਰ ਪ੍ਰੇਰਕ
ਰਾਜਪੁਰਾ, 21 ਮਾਰਚ
ਟਾਊਨ ਦੇ ਆਰੀਆ ਸਮਾਜ ਮੰਦਰ ਨੇੜਲੀ ਰਿਹਾਇਸ਼ੀ ਕਲੋਨੀ ਵਿੱਚੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਔਰਤ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਰਤਨੀ ਦੇਵੀ ਵਾਸੀ ਮਕਾਨ ਨੰਬਰ 2747 ਨੇੜੇ ਆਰੀਆ ਸਮਾਜ ਮੰਦਰ ਰਾਜਪੁਰਾ ਟਾਊਨ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਬੈਠੀ ਸੀ ਕਿ ਇੱਕ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨ ਉਸ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਨੇ ਕਾਰਵਾਈ ਦਾ ਭਰੋਸਾ ਦਿੱਤਾ।