ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ, 10 ਫਰਵਰੀ
ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੱਡੀ ਸੰਬੋਧਨ ਕਰਦਿਆਂ ਰਾਮ ਗਰਗ, ਅੰਗ੍ਰੇਜ਼ ਸਿੰਘ ਚੀਮਾ, ਦਰਸ਼ਨ ਸਿੰਘ ਮੱਟੂ, ਬ੍ਰਿਜ ਲਾਲ ਧੀਮਾਨ, ਬਲਵਿੰਦਰ ਸਿੰਘ ਜਿਲੇਦਾਰ, ਕੇਹਰ ਸਿੰਘ ਜੋਸ਼ਨ, ਨਾਜਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵੱਟੀ ਚੁੱਪ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦਾ ਫੈਸਲਾ ਕੀਤਾ। ਬੁਲਾਰਿਆ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੇ ਮੱਦੇਨਜਰ ਸੜਕਾਂ ਤੇ ਖਤਰਨਾਕ ਨੁਕੀਲੇ ਲੋਹੇ ਦੀਆਂ ਕਿੱਲਾਂ ਲਾਉਣ ਤੇ ਹੋਰ ਰੋਕਾ ਲਾਉਣ ਨੂੰ ਕੇਂਦਰ ਸਰਕਾਰ ਦਾ ਹਿਟਲਰ ਸ਼ਾਹੀ ਕਦਮ ਦੱਸਿਆ ਅਤੇ ਕਿਹਾ ਅਜਿਹੀਆਂ ਰੋਕਾਂ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਬੁਲਾਰਿਆਂ ਨੇ ਕਿਸਾਨਾਂ ’ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ। ਮੀਟਿੰਗ ਨੇ ਮਤਾ ਪਾਸ ਕਰਕੇ ਪੰਜਾਬ ਭਰ ਦੀਆਂ ਸਾਰੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇੱਕਠੇ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀ ਹੱਠ ਧਰਮੀ ਦਾ ਜਵਾਬ ਤਕੜੇ ਰੂਪ ਵਿੱਚ ਦਿੱਤਾ ਜਾ ਸਕੇ। ਇਸ ਮੌਕੇ ਜੀਤ ਸਿੰਘ ਬੰਗਾ ਜਨਰਲ ਸਕੱਤਰ ਨੇ ਵੀ ਸੰਬੋਧਨ ਕੀਤਾ।