ਪੱਤਰ ਪ੍ਰੇਰਕ
ਪਾਤੜਾਂ, 1 ਜੁਲਾਈ
ਪਟਿਆਲਾ ਸੜਕ ’ਤੇ ਪਿੰਡ ਨਿਆਲ ਨੇੜੇ ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਲ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਸੁਰਿੰਦਰ ਕੁਮਾਰ ਵਾਸੀ ਪਿੰਡ ਸ਼ੁਤਰਾਣਾ ਨੇ ਦੱਸਿਆ ਕਿ 26 ਜੂਨ ਨੂੰ ਰਾਤੀਂ ਉਹ ਆਪਣੇ ਭਾਣਜੇ ਵਰਿੰਦਰ ਕੁਮਾਰ ਵਾਸੀ ਹਰਿਆਣਾ ਨਾਲ ਮੋਟਰਸਾਈਕਲ ’ਤੇ ਕਿਰਤੀ ਕਾਲਜ ਨਿਆਲ ਪਾਤੜਾਂ ਨੇਡੇ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ। ਵਰਿੰਦਰ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪਾਤੜਾਂ ਪੁਲੀਸ ਨੇ ਡਰਾਈਵਰ ਖਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।