ਪਟਿਆਲਾ:
ਸਕੂਲੀ ਵਿਦਿਆਰਥੀਆਂ ਨੂੰ ਕੌਮਾਂਤਰੀ ਕੂਟਨੀਤਕ ਸਬੰਧਾਂ ਬਾਬਤ ਜਾਣਕਾਰੀ ਦੇਣ ਲਈ ਮਾਡਲ ਸੰਯੁਕਤ ਰਾਸ਼ਟਰ ਦੁਆਰਾ ਸਕਾਲਰ ਫੀਲਡ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਾਈ ਕੋਰਟ ਦੇ ਜੱਜ ਗੁਰਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਭਾਸ਼ਣਾਂ ਸਣੇ ਹੋਰ ਵੱਖ-ਵੱਖ ਤਰ੍ਹਾਂ ਦੀ ਮੁਕਾਬਲੇਬਾਜ਼ੀ ਕਰਵਾਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਮੁਕਾਬਲੇਬਾਜ਼ੀ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਦੀ ਹੈ। ਇਸ ਮੌਕੇ ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਮੁੱਖ ਅਧਿਆਪਕ ਚੰਦਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ। -ਖੇਤਰੀ ਪ੍ਰਤੀਨਿਧ