ਪਟਿਆਲਾ: ਅਮਰੂਦ ਦੇ ਜਿਹੜੇ ਬੂਟੇ 15-20 ਸਾਲ ਪੁਰਾਣੇ ਹੋ ਗਏ ਹਨ, ਨੂੰ ਮੁੜ ਸੁਰਜੀਤ ਕਰਨ ਲਈ ਮਾਰਚ ਦਾ ਮਹੀਨਾ ਬਹੁਤ ਹੀ ਢੁਕਵਾਂ ਹੈ। ਪੁਰਾਣੇ ਬੂਟਿਆਂ ਨੂੰ ਜ਼ਮੀਨ ਦੇ ਪੱਧਰ ਤੋਂ 1.5 ਮੀਟਰ ਦੀ ਉਚਾਈ ਤੋਂ ਬੂਟਿਆਂ ਨੂੰ ਹੈਡਬੈਕ ਮਾਰਚ ਦੇ ਮਹੀਨੇ ਕੀਤਾ ਜਾ ਸਕਦਾ ਹੈ ਅਤੇ ਹੈਡਬੈਕ ਕਰਨ ਉਪਰੰਤ ਕੱਟੀ ਹੋਈ ਥਾਂ ਤੇ ਬਲਾਈਟੋਕਸ ਜਾਂ ਬੋਰਡੋਮਿਕਚਰ ਦਾ ਗਾੜਾ ਘੋਲ ਲਗਾ ਦੇਣਾ ਚਾਹੀਦਾ ਹੈ। ਇਹ ਜਾਣਕਾਰੀ ਦਿੰਦਿਆਂ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਨੋਡਲ ਅਫ਼ਸਰ (ਅਮਰੂਦ ਪੰਜਾਬ) ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਗਰਮੀ ਦੇ ਮਹੀਨੇ ਵਿਚ ਬੂਟਿਆਂ ਨੂੰ ਲੋੜ ਅਨੁਸਾਰ ਪਾਣੀ ਲਗਾਤਾਰ ਦਿੰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਾਗਬਾਨੀ ਵਿਭਾਗ ਦੇ ਬਲਾਕ ਪੱਧਰ ਤੇ ਬਾਗਬਾਨੀ ਵਿਕਾਸ ਅਫਸਰ ਜਾਂ ਜਿਲ੍ਹਾ ਪੱਧਰ ਤੇ ਸਹਾਇਕ ਡਾਇਰੈਕਟਰ ਬਾਗਬਾਨੀ ਜਾਂ ਉਪ ਡਾਇਰੈਕਟਰ ਬਾਗਬਾਨੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
-ਖੇਤਰੀ ਪ੍ਰਤੀਨਿਧ