ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਅਕਤੂਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਟਿਆਲਾ ਬੱਸ ਅੱਡੇ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਬੱਸ ਅਪਰੇਟਰਾਂ, ਮਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਰੋਡ ’ਤੇ ਅਰਬਨ ਅਸਟੇਟ ਨੇੜੇ ਬਣ ਰਹੇ ਬੱਸ ਅੱਡੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਸ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ।ਇਸ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਨੇ ਬੱਸ ਅੱਡੇ ਵਿਚਲੇ ਸਫਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਅੱਡੇ ਵਿਚਲੀਆਂ ਦੁਕਾਨਾਂ ’ਤੇ ਨਿਰਧਾਰਿਤ ਰੇਟ ਤੋਂ ਵੱਧ ਭਾਅ ’ਤੇ ਕੋਈ ਵਸਤੂ ਨਾ ਵੇਚੀ ਜਾਵੇ।