ਪਟਿਆਲਾ: ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਡਾਇਰੈਕਟਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੇ ਮਾਤਾ ਭਗਵਾਨ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਗਰੁੜ ਪੁਰਾਣ ਪਾਠ ਦੇ ਭੋਗ ਅਤੇ ਰਸਮ ਪਗੜੀ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਹੋਰ ਸ਼ਖ਼ਸੀਅਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੇ ਮਾਤਾ ਬੀਬੀ ਹਰਪਾਲ ਕੌਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ ਤੇ ਮੁੱਖ ਮੰਤਰੀ ਦੇ ਓਐੱਸਡੀ ਪ੍ਰੋ. ਓਂਕਾਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ