ਪੱਤਰ ਪ੍ਰੇਰਕ
ਘਨੌਰ, 17 ਜੂਨ
ਸ਼ੰਭੂ ਦੀ ਪੁਲੀਸ ਨੇ 20 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਸਮੇਤ ਪੁਲੀਸ ਪਾਰਟੀ ਰਾਜਪੁਰਾ-ਅੰਬਾਲਾ ਜੀ.ਟੀ ਰੋਡ ’ਤੇ ਮਹਿਮਦਪੁਰ ਬੈਰੀਅਰ ਨੇੜੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 20 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ’ਤੇ ਪੁਲੀਸ ਨੇ ਦੋਵੇਂ ਵਿਅਕਤੀਆਂ ਲਵਪ੍ਰੀਤ ਸਿੰਘ ਵਾਸੀ ਪਿੰਡ ਗਹਿਰੀ ਜ਼ਿਲ੍ਹਾ ਤਰਨਤਾਰਨ ਅਤੇ ਵੀਰ ਸਿੰਘ ਵਾਸੀ ਪਿੰਡ ਮਾਲੂਵਾਲ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।